Breaking News

      ਐਡੀਟਰ ਜਸਪ੍ਰੀਤ ਸਿੰਘ ਦੇ ਅਕਾਲ ਚਲਾਣੇ ’ਤੇ ਪ੍ਰਵੀਨ ਸਹਿਗਲ ਵੱਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

      ਅੰਮ੍ਰਿਤਸਰ  ਮੈਗਜ਼ੀਨ ‘ਜ਼ੁਰਮ ਔਰ ਕਾਨੂੰਨ’ ਦੇ ਐਡੀਟਰ ਜਸਪ੍ਰੀਤ ਸਿੰਘ ਦੇ ਅਕਾਲ ਚਲਾਣਾ ਕਰ ਜਾਣ ’ਤੇ ਆਜ਼ਾਦ ਪ੍ਰੈੱਸ ਕਲੱਬ ਦੇ ਵਾਈਸ ਪ੍ਰਧਾਨ ਪ੍ਰਵੀਨ ਸਹਿਗਲ ਨੇ ਗਹਿਰੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਪ੍ਰਵੀਨ ਸਹਿਗਲ ਨੇ ਕਿਹਾ ਕਿ ਜਸਪ੍ਰੀਤ ਸਿੰਘ ਦੇ ਅਚਾਨਕ ਵਿਛੋੜੇ ਨਾਲ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਹ ਇੱਕ ਮਿਹਨਤੀ, ਇਮਾਨਦਾਰ, ਨਿਡਰ ਅਤੇ ਸਮਰਪਿਤ ਪੱਤਰਕਾਰ ਸਨ, ਜਿਨ੍ਹਾਂ ਨੇ ਆਪਣੀ ਕਲਮ ਰਾਹੀਂ ਹਮੇਸ਼ਾ ਲੋਕਾਂ ਦੀ ਆਵਾਜ਼ ਬੁਲੰਦ ਕਰਨ ਅਤੇ ਸਮਾਜਿਕ ਮੁੱਦਿਆਂ ਨੂੰ ਉਜਾਗਰ ਕਰਨ ਲਈ ਯਤਨ ਕੀਤੇ। ਉਨ੍ਹਾਂ ਕਿਹਾ ਕਿ ਜਸਪ੍ਰੀਤ ਸਿੰਘ ਵੱਲੋਂ ਪੱਤਰਕਾਰੀ ਦੇ ਖੇਤਰ ਵਿੱਚ ਪਾਏ ਗਏ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਦਾ ਵਿਛੋੜਾ ਨਾ ਸਿਰਫ਼ ਪਰਿਵਾਰਕ ਮੈਂਬਰਾਂ ਅਤੇ ਸਨੇਹੀਆਂ ਲਈ, ਸਗੋਂ ਸਮੁੱਚੇ ਪੱਤਰਕਾਰ ਭਾਈਚਾਰੇ ਲਈ ਵੀ ਬਹੁਤ ਵੱਡਾ ਦੁੱਖ ਹੈ। ਅੰਤ ਵਿੱਚ ਪ੍ਰਵੀਨ ਸਹਿਗਲ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਤੇ ਸਨੇਹੀਆਂ ਨੂੰ ਇਸ ਅਸਹਿ ਦੁੱਖ ਦੀ ਘੜੀ ਵਿੱਚ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

      ਪਿੰਡ ਬਹਾਦਰ ਕੇ ਗਊਸ਼ਾਲਾ ਵਾਲੀ ਰੋਡ ਸੀਵਰੇਜ ਦਾ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਓਵਰਫਲੋ, ਲੋਕ ਪ੍ਰੇਸ਼ਾਨ; ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ

       ਪਿੰਡ ਬਹਾਦਰ ਕੇ ਗਊਸ਼ਾਲਾ ਵਾਲੀ ਰੋਡ ਸੀਵਰੇਜ ਦਾ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਓਵਰਫਲੋ, ਲੋਕ ਪ੍ਰੇਸ਼ਾਨ; ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਜਸਦੀਪ ਵਰਤੀਆ ਪੰਜਾਬ ਦਰਪਣ ਨਿਉਜ ਲੁਧਿਆਣਾ ਇਲਾਕੇ ਵਿੱਚ ਸੀਵਰੇਜ ਦਾ ਪਾਣੀ ਓਵਰਫਲੋ ਹੋਣ ਕਾਰਨ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਵਹਿ ਰਿਹਾ ਹੈ, ਜਿਸ ਕਾਰਨ ਕਈ ਮੁਹੱਲਿਆਂ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸੜਕ ਰਾਮ ਆਸਰਾ, ਬਾਜ਼ੀਗਰ ਮੁਹੱਲਾ ਅਤੇ ਸਮੇਤ ਕਈ ਇਲਾਕਿਆਂ ਨੂੰ ਜੋੜਦੀ ਹੈ। ਸੜਕ ‘ਤੇ ਵਹਿ ਰਹੇ ਗੰਦੇ ਅਤੇ ਕੈਮੀਕਲ ਵਾਲੇ ਪਾਣੀ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਵਿਕੀ ਰਾਮ ਲਛਮਣ ਸੋਨੂ ਰਾਜੂ ਵਿਜੇ ਦਾ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੋਨ ਰਾਹੀਂ ਸੂਚਿਤ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਵੀ ਸੁਣਵਾਈ ਨਹੀਂ ਹੋਈ। ਲੋਕਾਂ ਵਿੱਚ ਪ੍ਰਸ਼ਾਸਨ ਦੀ ਲਾਪਰਵਾਹੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੇ ਓਵਰਫਲੋ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕੈਮੀਕਲ ਵਾਲਾ ਪਾਣੀ ਛੱਡਣ ਵਾਲਿਆਂ ਖ਼ਿਲਾਫ਼ ਵੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ …

      ਪਿੰਡ ਬਹਾਦਰ ਕੇ ਗਊਸ਼ਾਲਾ ਵਾਲੀ ਰੋਡ ਸੀਵਰੇਜ ਦਾ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਓਵਰਫਲੋ, ਲੋਕ ਪ੍ਰੇਸ਼ਾਨ; ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ

      ਪਿੰਡ ਬਹਾਦਰ ਕੇ ਗਊਸ਼ਾਲਾ ਵਾਲੀ ਰੋਡ ਸੀਵਰੇਜ ਦਾ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਓਵਰਫਲੋ, ਲੋਕ ਪ੍ਰੇਸ਼ਾਨ; ਪ੍ਰਸ਼ਾਸਨ ਤੋਂ ਕਾਰਵਾਈ ਦੀ ਮੰਗ ਜਸਦੀਪ ਵਰਤੀਆ ਪੰਜਾਬ ਦਰਪਣ ਨਿਉਜ ਲੁਧਿਆਣਾ ਇਲਾਕੇ ਵਿੱਚ ਸੀਵਰੇਜ ਦਾ ਪਾਣੀ ਓਵਰਫਲੋ ਹੋਣ ਕਾਰਨ ਗੰਦਾ ਅਤੇ ਕੈਮੀਕਲ ਵਾਲਾ ਪਾਣੀ ਸੜਕਾਂ ‘ਤੇ ਵਹਿ ਰਿਹਾ ਹੈ, ਜਿਸ ਕਾਰਨ ਕਈ ਮੁਹੱਲਿਆਂ ਦੇ ਲੋਕਾਂ ਨੂੰ ਭਾਰੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਹ ਸੜਕ ਰਾਮ ਆਸਰਾ, ਬਾਜ਼ੀਗਰ ਮੁਹੱਲਾ ਅਤੇ ਸਮੇਤ ਕਈ ਇਲਾਕਿਆਂ ਨੂੰ ਜੋੜਦੀ ਹੈ। ਸੜਕ ‘ਤੇ ਵਹਿ ਰਹੇ ਗੰਦੇ ਅਤੇ ਕੈਮੀਕਲ ਵਾਲੇ ਪਾਣੀ ਕਾਰਨ ਲੋਕਾਂ ਵਿੱਚ ਕਈ ਤਰ੍ਹਾਂ ਦੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਇਸ ਤੋਂ ਇਲਾਵਾ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਆਉਣ-ਜਾਣ ਵਿੱਚ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਲਾਕਾ ਵਾਸੀਆਂ ਵਿਕੀ ਰਾਮ ਲਛਮਣ ਸੋਨੂ ਰਾਜੂ ਵਿਜੇ ਦਾ ਕਹਿਣਾ ਹੈ ਕਿ ਇਸ ਸਮੱਸਿਆ ਸਬੰਧੀ ਉਹ ਕਈ ਵਾਰ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਫੋਨ ਰਾਹੀਂ ਸੂਚਿਤ ਕਰ ਚੁੱਕੇ ਹਨ, ਪਰ ਅਜੇ ਤੱਕ ਕੋਈ ਵੀ ਸੁਣਵਾਈ ਨਹੀਂ ਹੋਈ। ਲੋਕਾਂ ਵਿੱਚ ਪ੍ਰਸ਼ਾਸਨ ਦੀ ਲਾਪਰਵਾਹੀ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸੀਵਰੇਜ ਦੇ ਓਵਰਫਲੋ ਦੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਅਤੇ ਕੈਮੀਕਲ ਵਾਲਾ ਪਾਣੀ ਛੱਡਣ ਵਾਲਿਆਂ ਖ਼ਿਲਾਫ਼ ਵੀ ਜਾਂਚ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ, ਤਾਂ ਜੋ ਲੋਕਾਂ …

      ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਅੰਮ੍ਰਿਤਸਰ ਅਤੇ 19-20 ਫ਼ਰਵਰੀ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣਗੇ ਸਮਾਗਮ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਹੋਈ ਸ਼ਤਾਬਦੀ ਸਬੰਧੀ ਸਬ-ਕਮੇਟੀ ਦੀ ਇਕੱਤਰਤਾ

      ਅੰਮ੍ਰਿਤਸਰ, 30 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ 18 ਫ਼ਰਵਰੀ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ, ਸ੍ਰੀ ਅੰਮ੍ਰਿਤਸਰ ਵਿਖੇ ਸਮਾਗਮ ਹੋਵੇਗਾ, ਜਦਕਿ 19-20 ਫ਼ਰਵਰੀ 2027 ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਸਮਾਗਮ ਕੀਤਾ ਜਾਵੇਗਾ। ਇਹ ਫੈਸਲਾ ਅੱਜ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਸਬ-ਕਮੇਟੀ ਦੀ ਇਕੱਤਰਤਾ ’ਚ ਲਿਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸ਼ਤਾਬਦੀ ਨੂੰ ਸਮਰਪਿਤ ਭਗਤ ਰਵਿਦਾਸ ਜੀ ਦੇ ਜੀਵਨ, ਫਸਲਫੇ ਅਤੇ ਗੁਰਬਾਣੀ ਸਬੰਧੀ ਵੱਖ-ਵੱਖ ਥਾਵਾਂ ’ਤੇ ਸੈਮੀਨਾਰ ਕਰਵਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ 12 ਨਵੰਬਰ ਨੂੰ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਸੈਮੀਨਾਰ ਕਰਵਾਇਆ ਜਾਵੇਗਾ। ਇਸੇ ਤਰ੍ਹਾਂ 21 ਨਵੰਬਰ ਨੂੰ ਮਾਤਾ ਗੁਜਰੀ ਖ਼ਾਲਸਾ ਕਾਲਜ ਕਰਤਾਰਪੁਰ (ਜਲੰਧਰ), 26 ਨਵੰਬਰ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ, 5 ਦਸੰਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਸ੍ਰੀ ਫ਼ਤਹਿਗੜ੍ਹ ਸਾਹਿਬ, 12 ਦਸੰਬਰ ਨੂੰ ਗੁਰੂ ਨਾਨਕ ਕਾਲਜ ਬੁਡਲਾਡਾ, 15 ਦਸੰਬਰ ਨੂੰ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸੀਟਿਊਟ ਆਫ਼ ਐਡਵਾਂਸਟ ਸਟੱਡੀ ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ, 4 ਜਨਵਰੀ ਨੂੰ ਗੁਰੂ ਨਾਨਕ ਇੰਜੀ: ਕਾਲਜ ਲੁਧਿਆਣਾ ਵਿਖੇ ਸੈਮੀਨਾਰ ਕਰਵਾਏ ਜਾਣਗੇ, ਇਸੇ ਤਰ੍ਹਾਂ ਦਿੱਲੀ ਅਤੇ ਹਰਿਆਣਾ ਵਿਖੇ ਵੀ ਸੈਮੀਨਾਰ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸ਼ਤਾਬਦੀ …

      ਲੁਧਿਆਣਾ ਵਿਖੇ 101 ਜ਼ਰੂਰਤਮੰਦ ਵਿਦਿਆਰਥਣਾਂ ਨੂੰ 1000-1000 ਰੁਪਏ ਦੀ ਸਿੱਖਿਆ ਸਹਾਇਤਾ ਦਿੱਤੀ ਜਾਵੇਗੀ

      ਸਿਲਵਰ ਸਿਲਵਰ ਸਮਾਜ ਸੇਵਾ ਸੋਸਾਇਟੀ (ਰਜਿਸਟਰਡ), ਲੁਧਿਆਣਾ ਵੱਲੋਂ ਐਤਵਾਰ, 1 ਨਵੰਬਰ 2026 ਨੂੰ 154ਵਾਂ ਚੈੱਕ ਵੰਡ ਸਮਾਰੋਹ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੌਰਾਨ 101 ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਿੱਖਿਆ ਲਈ 1000-1000 ਰੁਪਏ ਦੀ ਆਰਥਿਕ ਸਹਾਇਤਾ ਚੈੱਕਾਂ ਰਾਹੀਂ ਦਿੱਤੀ ਜਾਵੇਗੀ।   ਸੋਸਾਇਟੀ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ ਸਮਾਗਮ ਗੁਰੂ ਨਾਨਕ ਦੇਵ ਭਵਨ, ਸੋਹਨ ਲਾਲ ਮਹਰਾ ਆਡੀਟੋਰੀਅਮ (ਮਿੰਨੀ ਆਡੀਟੋਰੀਅਮ), ਨੇੜੇ ਭਾਰਤ ਨਗਰ ਚੌਕ, ਲੁਧਿਆਣਾ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕਰਵਾਇਆ ਜਾਵੇਗਾ।   ਸਮਾਗਮ ਦੌਰਾਨ ਨੀਤੂ ਖੰਨਾ (ਬ੍ਰਹਮਾ ਕੁਮਾਰਿਸ) ਵੱਲੋਂ ਸਵੇਰੇ 10 ਤੋਂ 10:30 ਵਜੇ ਤੱਕ ਪ੍ਰਵਚਨ ਕੀਤੇ ਜਾਣਗੇ। ਇਸ ਤੋਂ ਬਾਅਦ ਸਵੇਰੇ 10:30 ਵਜੇ ਤੋਂ ਦੁਪਹਿਰ 12 ਵਜੇ ਤੱਕ ਕਰੋਕੇ ਸੰਗੀਤ ਦਾ ਪ੍ਰੋਗਰਾਮ ਹੋਵੇਗਾ ਅਤੇ ਦੁਪਹਿਰ 12 ਤੋਂ 1 ਵਜੇ ਤੱਕ 154ਵਾਂ ਚੈੱਕ ਵੰਡ ਸਮਾਰੋਹ ਕਰਵਾਇਆ ਜਾਵੇਗਾ। ਇਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸਬੰਧਤ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਵਿਸ਼ੇਸ਼ ਮਹਿਮਾਨਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਸੋਸਾਇਟੀ ਦਾ ਮੁੱਖ ਉਦੇਸ਼ ਜ਼ਰੂਰਤਮੰਦ ਬੱਚਿਆਂ ਦੀ ਸਿੱਖਿਆ ਵਿੱਚ ਸਹਿਯੋਗ ਦੇਣਾ ਅਤੇ ਸਮਾਜ ਸੇਵਾ ਦੇ ਕਾਰਜਾਂ ਨੂੰ ਅੱਗੇ ਵਧਾਉਣਾ ਹੈ। ਸੋਸਾਇਟੀ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਵੱਲੋਂ ਲੋਕਾਂ ਨੂੰ ਇਸ ਸਮਾਗਮ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ ਹੈ।

      ਬਾਜੀਗਰ ਬਸਤੀ ਵਿੱਚ ਪ੍ਰਦੂਸ਼ਣ ਤੋਂ ਲੋਕ ਪ੍ਰੇਸ਼ਾਨ, ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ

      ਬਾਜੀਗਰ ਬਸਤੀ ਵਿੱਚ ਪ੍ਰਦੂਸ਼ਣ ਤੋਂ ਲੋਕ ਪ੍ਰੇਸ਼ਾਨ, ਪ੍ਰਸ਼ਾਸਨ ਤੋਂ ਸਖ਼ਤ ਕਾਰਵਾਈ ਦੀ ਮੰਗ ਲੁਧਿਆਣਾ ਜਸਦੀਪ ਵਰਤੀਆ ਪੰਜਾਬੀ ਦਰਪਣ , ਵਾਰਡ ਨੰਬਰ 1: ਬਾਜੀਗਰ ਬਸਤੀ ਦੇ ਵਸਨੀਕ ਡੈਂਗਾਂ ਵਿੱਚੋਂ ਉੱਡਣ ਵਾਲੀ ਕਾਲੀ ਰਾਖ ਅਤੇ ਫੈਲ ਰਹੇ ਪ੍ਰਦੂਸ਼ਣ ਕਾਰਨ ਕਾਫ਼ੀ ਪ੍ਰੇਸ਼ਾਨ ਹਨ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਡੈਂਗਾਂ ਵਿੱਚੋਂ ਉੱਡਣ ਵਾਲੀ ਰਾਖ ਕਾਰਨ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਨਾਲ ਇਲਾਕੇ ਦਾ ਵਾਤਾਵਰਣ ਵੀ ਪ੍ਰਭਾਵਿਤ ਹੋ ਰਿਹਾ ਹੈ। ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਹੈ ਕਿ ਇਸ ਸਮੱਸਿਆ ਵੱਲ ਤੁਰੰਤ ਧਿਆਨ ਦਿੱਤਾ ਜਾਵੇ ਅਤੇ ਪ੍ਰਦੂਸ਼ਣ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਲੋਕਾਂ ਦੀ ਮੰਗ ਹੈ ਕਿ ਸਬੰਧਤ ਵਿਭਾਗ ਮੌਕੇ ‘ਤੇ ਪਹੁੰਚ ਕੇ ਜਾਂਚ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕਰਨ। ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਬਾਜੀਗਰ ਬਸਤੀ ਨੂੰ ਪ੍ਰਦੂਸ਼ਣ ਦੀ ਸਮੱਸਿਆ ਤੋਂ ਨਿਜਾਤ ਦਿਵਾਈ ਜਾਵੇ, ਤਾਂ ਜੋ ਲੋਕ ਸਾਫ਼-ਸੁਥਰੇ ਵਾਤਾਵਰਣ ਵਿੱਚ ਰਹਿ ਸਕਣ। ਮੁੱਖ ਮੰਗ: ਡੈਂਗਾਂ ਵਿੱਚੋਂ ਉੱਡਣ ਵਾਲੀ ਕਾਲੀ ਰਾਖ ਅਤੇ ਪ੍ਰਦੂਸ਼ਣ ਨੂੰ ਰੋਕਣ ਲਈ ਪ੍ਰਸ਼ਾਸਨ ਤੁਰੰਤ ਕਦਮ ਚੁੱਕੇ।

      ਕੌਂਸਲਰ ਵਿਕਾਸ ਗਿੱਲ ਨੂੰ ਭਾਜਪਾ ਪੰਜਾਬ ਐੱਸ.ਸੀ. ਮੋਰਚਾ ਦਾ ਜਨਰਲ ਸਕੱਤਰ ਨਿਯੁਕਤ ਕਰਨ ’ਤੇ ਅੰਮ੍ਰਿਤਸਰ ਵਾਸੀਆਂ ਵੱਲੋਂ ਨਿੱਘਾ ਸਵਾਗਤ

      ਅੰਮ੍ਰਿਤਸਰ: (Manjeet Singh) ਕੌਂਸਲਰ ਵਿਕਾਸ ਗਿੱਲ ਨੂੰ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਐੱਸ.ਸੀ. ਮੋਰਚਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ’ਤੇ ਅੰਮ੍ਰਿਤਸਰ ਪਹੁੰਚਣ ’ਤੇ ਸ਼ਹਿਰ ਵਾਸੀਆਂ ਅਤੇ ਇਲਾਕਾ ਨਿਵਾਸੀਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਵਿਕਾਸ ਗਿੱਲ ਸੈਂਟਰਲ ਹਲਕੇ ਦੇ ਵਾਰਡ ਨੰਬਰ 68 ਤੋਂ ਕੌਂਸਲਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਉਨ੍ਹਾਂ ਨੂੰ ਪੰਜਾਬ ਐੱਸ.ਸੀ. ਮੋਰਚਾ ਦਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਕਾਸ ਗਿੱਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਅਤੇ ਭਾਰਤੀ ਜਨਤਾ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਹਾਈਕਮਾਂਡ ਨੇ ਉਨ੍ਹਾਂ ’ਤੇ ਭਰੋਸਾ ਕਰਦਿਆਂ ਇਹ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਹੈ, ਜਿਸ ਲਈ ਉਹ ਧੰਨਵਾਦੀ ਹਨ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਬਤੌਰ ਕੌਂਸਲਰ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ ਅਤੇ ਹੁਣ ਪਾਰਟੀ ਵੱਲੋਂ ਸੌਂਪੀ ਗਈ ਨਵੀਂ ਜ਼ਿੰਮੇਵਾਰੀ ਨੂੰ ਵੀ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਦਿਨ-ਰਾਤ ਮਿਹਨਤ ਕਰਕੇ ਭਾਰਤੀ ਜਨਤਾ ਪਾਰਟੀ ਦੀਆਂ ਨੀਤੀਆਂ ਅਤੇ ਕੰਮਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਯਤਨ ਕਰਨਗੇ। ਵਿਕਾਸ ਗਿੱਲ ਨੇ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਅਤੇ ਇਲਾਕਾ ਨਿਵਾਸੀਆਂ ਵੱਲੋਂ ਜਿਸ ਤਰ੍ਹਾਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ …

      Youtube Videos

      Politics

      State

      2

      Back to top button
      7к казиноvavada официальный сайт