Breaking NewsNews
Trending

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਦੋ ਦਿਨਾਂ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ ਅੱਜ ਤੋਂ, 45 ਕਾਲਜਾਂ ਦੇ ਵਿਦਿਆਰਥੀ ਦਿਖਾਉਣਗੇ ਜੌਹਰ

ਕੈਬਨਿਟ ਮੰਤਰੀ ਅਮਨ ਅਰੋੜਾ ਕਰਨਗੇ ਉਦਘਾਟਨ

ਅੰਮ੍ਰਿਤਸਰ, 24 ਫਰਵਰੀ (ਅਭਿਨੰਦਨ ਸਿੰਘ)

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਗਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ 25 ਅਤੇ 26 ਫਰਵਰੀ ਨੂੰ ਦੋ ਰੋਜ਼ਾ ਅੰਤਰ-ਕਾਲਜ ਸੱਭਿਆਚਾਰਕ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਵਾਈਸ-ਚਾਂਸਲਰ ਪ੍ਰੋਫ਼ੈਸਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਸ ਵੱਕਾਰੀ ਸਮਾਗਮ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ. ਅਮਨ ਅਰੋੜਾ ਵੱਲੋਂ 25 ਫਰਵਰੀ ਨੂੰ ਸਵੇਰੇ 11 ਵਜੇ ਯੂਨੀਵਰਸਿਟੀ ਦੇ ਦਸ਼ਮੇਸ਼ ਆਡੀਟੋਰੀਅਮ ਵਿਖੇ ਕੀਤਾ ਜਾਵੇਗਾ।

ਪ੍ਰੋ. ਕਰਮਜੀਤ ਅਨੁਸਾਰ ਇਨ੍ਹਾਂ ਮੁਕਾਬਲਿਆਂ ਵਿੱਚ ਯੂਨੀਵਰਸਿਟੀ ਨਾਲ ਸਬੰਧਿਤ ਲਗਭਗ 45 ਕਾਲਜਾਂ ਦੇ ਵਿਦਿਆਰਥੀ 11 ਵੱਖ-ਵੱਖ ਵਿਧਾਵਾਂ ਵਿੱਚ ਆਪਣੀ ਕਲਾ ਦਾ ਪ੍ਰਦਰਸ਼ਨ ਕਰਨਗੇ।

ਪਹਿਲਾ ਦਿਨ (25 ਫਰਵਰੀ): ਦਸ਼ਮੇਸ਼ ਆਡੀਟੋਰੀਅਮ ਵਿਖੇ ਗਿੱਧਾ ਅਤੇ ਸਕਿੱਟ ਦੇ ਮੁਕਾਬਲੇ ਹੋਣਗੇ। ਕਵਿਤਾ ਅਤੇ ਭਾਸ਼ਣ ਮੁਕਾਬਲੇ ਵੀ ਕਰਵਾਏ ਜਾਣਗੇ। ਇਸੇ ਤਰ੍ਹਾਂ ਸੰਗਤ ਹਾਲ ਵਿਖੇ ਕਾਰਟੂਨ ਬਣਾਉਣ ਅਤੇ ਪੋਸਟਰ ਮੇਕਿੰਗ ਦੇ ਮੁਕਾਬਲੇ ਹੋਣਗੇ। ਮਹਾਰਾਜਾ ਰਣਜੀਤ ਸਿੰਘ ਭਵਨ ਵਿਖੇ ਸ਼ਾਰਟ ਫ਼ਿਲਮ ਮੇਕਿੰਗ ਅਤੇ ਖੁੱਲ੍ਹੇ ਮੈਦਾਨ ਵਿੱਚ ਨੁੱਕੜ ਨਾਟਕਾਂ ਰਾਹੀਂ ਨਸ਼ਿਆਂ ਵਿਰੁੱਧ ਹੋਕਾ ਦਿੱਤਾ ਜਾਵੇਗਾ।

ਦੂਜਾ ਦਿਨ (26 ਫਰਵਰੀ) ਦਾ ਮੁੱਖ ਖਿੱਚ ਦਾ ਕੇਂਦਰ ਭੰਗੜਾ ਅਤੇ ਲੋਕ ਗੀਤ ਦੇ ਮੁਕਾਬਲੇ ਰਹਿਣਗੇ। ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਦੇ ਅੰਤਰਗਤ ਵਾਦ-ਵਿਵਾਦ (ਡੀਬੇਟ) ਮੁਕਾਬਲਾ ਵੀ ਕਰਵਾਇਆ ਜਾਵੇਗਾ। ਵਾਈਸ-ਚਾਂਸਲਰ ਪ੍ਰੋਫੈਸਰ ਕਰਮਜੀਤ ਸਿੰਘ ਜੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਕਰਵਾਏ ਜਾ ਰਹੇ ਅਜਿਹੇ ਸਮਾਗਮਾਂ ਦਾ ਮੁੱਖ ਮਨੋਰਥ ਨੌਜਵਾਨ ਸ਼ਕਤੀ ਨੂੰ ਨਸ਼ਿਆਂ ਦੀ ਲਾਹਨਤ ਤੋਂ ਦੂਰ ਰੱਖ ਕੇ ਉਨ੍ਹਾਂ ਦੀ ਰਚਨਾਤਮਕ ਊਰਜਾ ਨੂੰ ਸਹੀ ਪਾਸੇ ਲਗਾਉਣਾ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਦਿਨਾਂ ਦੇ ਅੰਤ ਵਿੱਚ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਦੀ ਵੰਡ ਕੀਤੀ ਜਾਵੇਗੀ। ਇਸ ਮੁਹਿੰਮ ਨੂੰ ਲੈ ਕੇ ਯੂਨੀਵਰਸਿਟੀ ਅਤੇ ਯੂਨੀਵਰਸਿਟੀ ਨਾਲ ਸਬੰਧਤ ਕਾਲਜਾਂ ਦੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Abhinandan Singh

।।ਸਤਿ ਸ੍ਰੀ ਅਕਾਲ 🙏🏻।।

Related Articles

Back to top button